July 28, 2021 By Comments Off

ਸੂਹੀ ਮਹਲਾ ੫ ॥ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥੧॥ਹਰਿ ਆਪੇ ਲਏ ਮਿਲਾਇ ਕਿਉ ਵੇਛੋੜਾ ਥੀਵਈ ਬਲਿ ਰਾਮ ਜੀਉ ॥ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥ਤੇਰੀ ਟੇਕ ਤੁਝੈ ਤੇ ਪਾਈ ਸਾਚੇ ਸਿਰਜਣਹਾਰਾ ॥ਜਿਸ ਤੇ ਖਾਲੀ ਕੋਈ ਨਾਹੀ ਐਸਾ ਪ੍ਰਭੂ ਹਮਾਰਾ ॥ਸੰਤ ਜਨਾ ਮਿਲਿ ਮੰਗਲੁ ਗਾਇਆ ਦਿਨੁ ਰੈਨਿ ਆਸ ਤੁਮ੍ਹ੍ਹਾਰੀ ॥ਸਫਲੁ ਦਰਸੁ ਭੇਟਿਆ ਗੁਰੁ ਪੂਰਾ ਨਾਨਕ ਸਦ ਬਲਿਹਾਰੀ ॥੨॥ਸੰਮ੍ਹ੍ਹਲਿਆ ਸਚੁ ਥਾਨੁ ਮਾਨੁ ਮਹਤੁ ਸਚੁ ਪਾਇਆ ਬਲਿ ਰਾਮ ਜੀਉ ॥ਸਤਿਗੁਰੁ ਮਿਲਿਆ ਦਇਆਲੁ ਗੁਣ ਅਬਿਨਾਸੀ ਗਾਇਆ ਬਲਿ ਰਾਮ ਜੀਉ ॥ਗੁਣ ਗੋਵਿੰਦ ਗਾਉ ਨਿਤ ਨਿਤ ਪ੍ਰਾਣ ਪ੍ਰੀਤਮ ਸੁਆਮੀਆ ॥ਸੁਭ ਦਿਵਸ ਆਏ ਗਹਿ ਕੰਠਿ ਲਾਏ ਮਿਲੇ ਅੰਤਰਜਾਮੀਆ ॥ਸਤੁ ਸੰਤੋਖੁ ਵਜਹਿ ਵਾਜੇ ਅਨਹਦਾ ਝੁਣਕਾਰੇ ॥ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ ਪੁਰਖ ਕਰਣੈਹਾਰੇ ॥੩॥ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥ਬ੍ਰਹਮੈ ਬ੍ਰਹਮੁ ਮਿਲਿਆ ਕੋਇ ਨ ਸਾਕੈ ਭਿੰਨ ਕਰਿ ਬਲਿ ਰਾਮ ਜੀਉ ॥ਬਿਸਮੁ ਪੇਖੈ ਬਿਸਮੁ ਸੁਣੀਐ ਬਿਸਮਾਦੁ ਨਦਰੀ ਆਇਆ ॥ਜਲਿ ਥਲਿ ਮਹੀਅਲਿ ਪੂਰਨ ਸੁਆਮੀ ਘਟਿ ਘਟਿ ਰਹਿਆ ਸਮਾਇਆ ॥ਜਿਸ ਤੇ ਉਪਜਿਆ ਤਿਸੁ ਮਾਹਿ ਸਮਾਇਆ ਕੀਮਤਿ ਕਹਣੁ ਨ ਜਾਏ ॥ਜਿਸ ਕੇ ਚਲਤ ਨ ਜਾਹੀ ਲਖਣੇ ਨਾਨਕ ਤਿਸਹਿ ਧਿਆਏ ॥੪॥੨॥