August 11, 2021 By Comments Off

ਸੂਹੀ ਮਹਲਾ ੫ ॥ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰ ਹੂ ਤੇ ਨੇਰਾ ॥ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇਤ੍ਰ ਦੇਖਹਿ ਦਰਸੁ ਤੇਰਾ ॥੧॥ਕੋਟਿ ਕਰਨ ਦੀਜਹਿ ਪ੍ਰਭ ਪ੍ਰੀਤਮ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ ਕਟੀਐ ਕਾਲ ਕੀ ਫਾਸੀ ਰਾਮ ॥ਕਟੀਐ ਜਮ ਫਾਸੀ ਸਿਮਰਿ ਅਬਿਨਾਸੀ ਸਗਲ ਮੰਗਲ ਸੁਗਿਆਨਾ ॥ਹਰਿ ਹਰਿ ਜਪੁ ਜਪੀਐ ਦਿਨੁ ਰਾਤੀ ਲਾਗੈ ਸਹਜਿ ਧਿਆਨਾ ॥ਕਲਮਲ ਦੁਖ ਜਾਰੇ ਪ੍ਰਭੂ ਚਿਤਾਰੇ ਮਨ ਕੀ ਦੁਰਮਤਿ ਨਾਸੀ ॥ਕਹੁ ਨਾਨਕ ਪ੍ਰਭ ਕਿਰਪਾ ਕੀਜੈ ਹਰਿ ਗੁਣ ਸੁਣੀਅਹਿ ਅਵਿਨਾਸੀ ॥੨॥ਕਰੋੜਿ ਹਸਤ ਤੇਰੀ ਟਹਲ ਕਮਾਵਹਿ ਚਰਣ ਚਲਹਿ ਪ੍ਰਭ ਮਾਰਗਿ ਰਾਮ ॥ਭਵ ਸਾਗਰ ਨਾਵ ਹਰਿ ਸੇਵਾ ਜੋ ਚੜੈ ਤਿਸੁ ਤਾਰਗਿ ਰਾਮ ॥ਭਵਜਲੁ ਤਰਿਆ ਹਰਿ ਹਰਿ ਸਿਮਰਿਆ ਸਗਲ ਮਨੋਰਥ ਪੂਰੇ ॥ਮਹਾ ਬਿਕਾਰ ਗਏ ਸੁਖ ਉਪਜੇ ਬਾਜੇ ਅਨਹਦ ਤੂਰੇ ॥ਮਨ ਬਾਂਛਤ ਫਲ ਪਾਏ ਸਗਲੇ ਕੁਦਰਤਿ ਕੀਮ ਅਪਾਰਗਿ ॥ਕਹੁ ਨਾਨਕ ਪ੍ਰਭ ਕਿਰਪਾ ਕੀਜੈ ਮਨੁ ਸਦਾ ਚਲੈ ਤੇਰੈ ਮਾਰਗਿ ॥੩॥ਏਹੋ ਵਰੁ ਏਹਾ ਵਡਿਆਈ ਇਹੁ ਧਨੁ ਹੋਇ ਵਡਭਾਗਾ ਰਾਮ ॥ਏਹੋ ਰੰਗੁ ਏਹੋ ਰਸ ਭੋਗਾ ਹਰਿ ਚਰਣੀ ਮਨੁ ਲਾਗਾ ਰਾਮ ॥ਮਨੁ ਲਾਗਾ ਚਰਣੇ ਪ੍ਰਭ ਕੀ ਸਰਣੇ ਕਰਣ ਕਾਰਣ ਗੋਪਾਲਾ ॥ਸਭੁ ਕਿਛੁ ਤੇਰਾ ਤੂ ਪ੍ਰਭੁ ਮੇਰਾ ਮੇਰੇ ਠਾਕੁਰ ਦੀਨ ਦਇਆਲਾ ॥ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ ਸੰਤਸੰਗਿ ਮਨੁ ਜਾਗਾ ॥ਕਹੁ ਨਾਨਕ ਪ੍ਰਭਿ ਕਿਰਪਾ ਕੀਨ੍ਹ੍ਹੀ ਚਰਣ ਕਮਲ ਮਨੁ ਲਾਗਾ ॥੪॥੩॥